1 ਕੁਰਿੰਥੀਆਂ ਨੂੰ 6

1ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜੱਜਾਂ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਨੇ ਲਈ ਕਿਉਂ ਜਾਂਦੇ ਹੋ? ਤੁਹਾਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਨਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ। 2ਤੁਹਾਨੂੰ ਅਵੱਸ਼ ਪਤਾ ਹੈ ਕਿ ਪਰਮੇਸ਼ੁਰ ਦੇ ਬੰਦੇ ਦੁਨੀਆਂ ਦਾ ਨਿਆਂ ਕਰਨਗੇ। ਇਸ ਲਈ ਜੇ ਤੁਸੀਂ ਦੁਨੀਆਂ ਦਾ ਨਿਆਂ ਕਰੋਂਗੇ, ਤਾਂ ਤੁਸੀਂ ਇਹੋ ਜਿਹੀਆਂ ਨਿਗੂਣੀਆਂ ਗੱਲਾਂ ਦਾ ਨਿਆਂ ਕਰਨ ਯੋਗ ਹੋਵੋਂਗੇ। 3ਤੁਸੀਂ ਜਾਣਦੇ ਹੋ ਕਿ ਭਵਿੱਖ ਵਿੱਚ ਅਸੀਂ ਦੂਤਾਂ ਦਾ ਨਿਆਂ ਵੀ ਕਰਾਂਗੇ। ਇਸ ਲਈ ਅਸੀਂ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਘਟਨਾਵਾਂ ਦੀ ਪਰੱਖ ਵੀ ਕਰ ਸੱਕਦੇ ਹਾਂ। 4ਇਸ ਲਈ ਜੇ ਤੁਹਾਡੇ ਕੋਲ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਉਹ ਘਟਨਾਵਾਂ ਹਨ ਜਿਨ੍ਹਾਂ ਦਾ ਨਿਆਂ ਹੋਣਾ ਚਾਹੀਦਾ ਹੈ, ਤਾਂ ਤੁਸੀਂ ਇਨ੍ਹਾਂ ਮਸਲਿਆਂ ਨੂੰ ਉਨ੍ਹਾਂ ਉਨ੍ਹਾਂ ਲੋਕਾਂ ਸਾਹਮਣੇ ਕਿਉਂ ਲੈ ਕੇ ਜਾਂਦੇ ਹੋ, ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਉਨ੍ਹਾਂ ਬੰਦਿਆਂ ਦਾ ਕਲੀਸਿਯਾ ਲਈ ਕੋਈ ਅਰਥ ਨਹੀਂ। 5ਮੈਂ ਇਹ ਗੱਲਾਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਅਵੱਸ਼ ਹੀ, ਤੁਹਾਡੀ ਕਲੀਸਿਯਾ ਵਿੱਚ ਕੋਈ ਅਜਿਹਾ ਸਿਆਣਾ ਵਿਅਕਤੀ ਹੋਣਾ ਚਾਹੀਦਾ ਹੈ ਜਿਹੜਾ ਦੋ ਭਰਾਵਾਂ ਦੇ ਮਸਲਿਆਂ ਨੂੰ ਪਰੱਖਣ ਯੋਗ ਹੋਵੇ। 6ਪਰ ਹੁਣ ਇੱਕ ਭਰਾ ਦੂਸਰੇ ਭਰਾ ਦੇ ਵਿਰੁੱਧ ਕਚਿਹਰੀ ਜਾ ਖੜ੍ਹਦਾ ਹੈ। ਅਤੇ ਤੁਸੀਂ ਉਨ੍ਹਾਂ ਬੰਦਿਆਂ ਨੂੰ ਆਪਣੇ ਮੁਕੱਦਮੇ ਦਾ ਨਿਰਨਾ ਕਰਨ ਦੀ ਆਗਿਆ ਦਿੱਤੀ ਹੈ ਜੋ ਨਿਹਚਾਵਾਨ ਨਹੀਂ ਹਨ। 7ਇੱਕ ਦੂਜੇ ਦੇ ਖਿਲਾਫ਼ ਜਿਹੜੇ ਮੁਕੱਦਮੇ ਤੁਹਾਡੇ ਕੋਲ ਹਨ ਉਹ ਇਹੀ ਸਿੱਧ ਕਰਦੇ ਹਨ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਕਿਸੇ ਨੂੰ ਆਪਣੇ ਨਾਲ ਬੇਇਨਸਾਫ਼ੀ ਕਰਨ ਦਿਉ। ਉਹ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਪਾਸੋਂ ਧੋਖਾ ਖਾ ਲਵੋ। 8ਪਰ ਤੁਸੀਂ ਤਾਂ ਖੁੱਦ ਬੇਇਨਸਾਫ਼ੀ ਉੱਤੇ ਧੋਖਾ ਕਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾਂ ਨਾਲ ਕਰਦੇ ਹੋ। 9- 10ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ। 11ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ। 12“ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ। “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ। 13“ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸਰੀਰ ਵਾਸਤੇ ਹੈ। 14ਪਰਮੇਸ਼ੁਰ ਨੇ ਆਪਣੀ ਸ਼ਕਤੀ ਨਾਲ ਪ੍ਰਭੂ ਯਿਸੂ ਨੂੰ ਮੁਰਦੇ ਤੋਂ ਵਾਪਸ ਲਿਆਂਦਾ। ਪਰਮੇਸ਼ੁਰ ਸਾਨੂੰ ਵੀ ਮੌਤ ਤੋਂ ਵਾਪਸ ਜਿਵਾਲੇਗਾ। 15ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸਰੀਰ ਖੁਦ ਮਸੀਹ ਦੇ ਸਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋੜਨਾ ਚਾਹੀਦਾ। 16ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹੜਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸਰੀਰ ਪੱਖੋਂ ਉਸ ਨਾਲ ਇੱਕ-ਮਿੱਕ ਹੋ ਜਾਂਦਾ ਹੈ। 17ਪਰ ਉਹ ਜਿਹੜਾ ਵਿਅਕਤੀ ਖੁਦ ਆਪਣੇ ਆਪ ਨੂੰ ਪ੍ਰਭੂ ਨਾਲ ਜੋੜ ਲੈਂਦਾ ਹੈ ਉਹ ਆਤਮਾ ਵਿੱਚ ਪ੍ਰਭੂ ਨਾਲ ਇੱਕ ਹੋ ਜਾਂਦਾ ਹੈ। 18ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ। 19ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ। 20ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।


Copyrighted Material
Learn More

will be added

X\