1 ਪਤਰਸ 3

1- 2ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਨਹੀਂ ਮੰਨਦੇ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ। 3ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ। 4ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ। 5ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ। 6ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸ ਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬੱਚੀਆਂ ਹੋਵੋਂਗੀਆਂ। 7ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ। 8ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ। 9ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ। 10ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ। 11ਉਸ ਨੂੰ ਸ਼ਾਂਤੀ ਲੱਭਣੀ ਚਾਹੀਦੀ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ। 12ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।” 13ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ। 14ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁੱਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ। “ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹੜੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ।” 15ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ। 16ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ। 17ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ। 18ਮਸੀਹ ਨੇ ਵੀ ਦੁੱਖ ਝੱਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸ ਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸਰੀਰ ਮਰ ਗਿਆ ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ। 19ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿੱਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ। 20ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ। 21ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ। 22ਹੁਣ ਯਿਸੂ ਸਵਰਗ ਵਿੱਚ ਚੱਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।


Copyrighted Material
Learn More

will be added

X\