2 ਕੁਰਿੰਥੀਆਂ ਨੂੰ 11

1ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹਮਾਲ ਤੋਂ ਕੰਮ ਲਵੋ ਜਦੋਂ ਮੈਂ ਥੋੜਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ। 2ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ। 3ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ। 4ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹੜਾ ਤੁਹਾਡੇ ਕੋਲ ਆਉਂਦਾ ਹੈ। ਜਿਹੜਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਖੁਸ਼ਖਬਰੀ ਨੂੰ ਜੋ ਆਤਮਾ ਅਤੇ ਖੁਸ਼ਖਬਰੀ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ। 5ਮੈਂ ਨਹੀਂ ਸੋਚਦਾ ਕਿ ਉਹ “ਮਹਾਨ ਰਸੂਲ” ਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬੇਹਤਰ ਹਨ। 6ਇਹ ਠੀਕ ਹੈ ਕਿ ਮੈਂ ਕੋਈ ਕੁਸ਼ਲ ਬੁਲਾਰਾ ਨਹੀਂ ਹਾਂ ਪਰ ਮੇਰੇ ਕੋਲ ਗਿਆਨ ਜ਼ਰੂਰ ਹੈ। ਇਹ ਗੱਲ ਅਸੀ ਹਰ ਤਰ੍ਹਾਂ ਨਾਲ ਤੁਹਾਡੇ ਅੱਗੇ ਸਪੱਸ਼ਟ ਕਰ ਦਿੱਤੀ ਹੈ। 7ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸੱਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ। 8ਮੈਂ ਹੋਰਨਾਂ ਕਲੀਸਿਯਾਵਾਂ ਵੱਲੋਂ ਤਨਖਾਹ ਪ੍ਰਵਾਨ ਕੀਤੀ। ਮੈਂ ਉਨ੍ਹਾਂ ਤੋਂ ਤੁਹਾਡੀ ਸੇਵਾ ਕਰਨ ਲਈ ਧਨ ਲਿਆ। 9ਜਦੋਂ ਮੈਂ ਤੁਹਾਡੇ ਕੋਲ ਸਾਂ ਤਾਂ ਮੈਨੂੰ ਕੁਝ ਨਾ ਕੁਝ ਚਾਹੀਦਾ ਸੀ। ਪਰ ਮੈਂ ਤੁਹਾਡੇ ਵਿੱਚੋਂ ਕਿਸੇ ਨੂੰ ਤਕਲੀਫ਼ ਨਹੀਂ ਦਿੱਤੀ। ਜਿਹੜੇ ਭਰਾ ਮਕਦੂਨਿਯਾ ਤੋਂ ਆਏ ਉਨ੍ਹਾਂ ਨੇ ਮੈਨੂੰ ਸਭ ਕੁਝ ਦਿੱਤਾ ਜਿਸਦੀ ਮੈਨੂੰ ਲੋੜ ਸੀ। ਮੈਂ ਤੁਹਾਡੇ ਉੱਪਰ ਕਿਸੇ ਤਰ੍ਹਾਂ ਦਾ ਬੋਝ ਨਹੀਂ ਸਾਂ। ਅਤੇ ਮੈਂ ਭੱਵਿਖ ਵਿੱਚ ਕਦੇ ਵੀ ਤੁਹਾਡੇ ਉੱਪਰ ਬੋਝ ਨਹੀਂ ਬਣਾਂਗਾ। 10ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸੱਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾਈ ਨਾਲ ਆਖ ਰਿਹਾ ਹਾਂ। 11ਅਤੇ ਮੈਂ ਤੁਹਾਡੇ ਉੱਪਰ ਕਿਉਂ ਬੋਝ ਨਹੀਂ ਬਣਿਆ? ਤੁਹਾਡਾ ਕੀ ਖਿਆਲ ਹੈ ਕਿ ਇਹ ਇਸ ਲਈ ਹੈ ਕਿ ਮੈਂ ਤੁਹਾਨੂੰ ਪਿਆਰ ਨਹੀਂ ਕਰਦਾ? ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ। 12ਅਤੇ ਸਦਾ ਉਹੀ ਕਰਦਾ ਰਹਾਂਗਾ ਜੋ ਮੈਂ ਹੁਣ ਕਰ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਉਨ੍ਹਾਂ ਲੋਕਾਂ ਕੋਲ ਸ਼ੇਖੀ ਮਾਰਨ ਦਾ ਕੋਈ ਕਾਰਣ ਨਹੀਂ ਹੋਵੇਗਾ। ਉਹ ਇਹ ਵਿਖਾਉਣਾ ਪਸੰਦ ਕਰਦੇ ਹਨ ਕਿ ਜਿਸ ਕਾਰਜ ਦੀ ਉਹ ਸ਼ੇਖੀ ਮਾਰ ਰਏ ਹਨ ਉਹ ਸਾਡੇ ਕਾਰਜ ਵਰਗਾ ਹੈ। 13ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ। 14ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ। 15ਇਸ ਲਈ ਅਸੀਂ ਹੈਰਾਨ ਨਹੀਂ ਹੁੰਦੇ ਜਦੋਂ ਸ਼ੈਤਾਨ ਦੇ ਸੇਵਕ ਆਪਣੇ ਭੇਸ ਸੱਚ ਦੇ ਸੇਵਕਾਂ ਵਰਗੇ ਬਣਾ ਲੈਂਦੇ ਹਨ। ਪਰ ਆਖਰਕਾਰ ਉਨ੍ਹਾਂ ਲੋਕਾਂ ਨੂੰ ਆਪਣੇ ਕੀਤੇ ਲਈ ਸਜ਼ਾ ਭੁਗਤਣੀ ਪਵੇਗੀ। 16ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋੜੀ ਜਿਹੀ ਸ਼ੇਖੀ ਮਾਰ ਸੱਕਾਂਗਾ। 17ਮੈਂ ਇਸ ਲਈ ਸ਼ੇਖੀ ਮਾਰਦਾ ਹਾਂ ਕਿਉਂ ਜੋ ਮੈਂ ਆਪਣੇ ਬਾਰੇ ਭਰੋਸੇਮੰਦ ਹਾਂ। ਪਰ ਮੈਂ ਉਵੇਂ ਨਹੀਂ ਬੋਲ ਰਿਹਾ ਜਿਵੇਂ ਪ੍ਰਭੂ ਬੋਲ ਸੱਕਦਾ ਹੈ। ਮੈਂ ਇੱਕ ਮੂਰਖ ਵਾਂਗ ਸ਼ੇਖੀ ਮਾਰਦਾ ਹਾਂ। 18ਬਹੁਤ ਸਾਰੇ ਲੋਕ ਦੁਨੀਆਂ ਵਿੱਚ ਆਪਣੇ ਜੀਵਨ ਬਾਰੇ ਸ਼ੇਖੀ ਮਾਰਦੇ ਹਨ। ਇਸ ਲਈ ਮੈਂ ਵੀ ਸ਼ੇਖੀ ਮਾਰਾਂਗਾ। 19ਤੁਸੀਂ ਸੂਝਵਾਨ ਹੋ, ਇਸ ਲਈ ਤੁਸੀਂ ਖੁਸ਼ੀ ਨਾਲ ਮੂਰੱਖਾਂ ਬਾਰੇ ਤਹਮਾਲ ਤੋਂ ਕੰਮ ਲਵੋਂਗੇ। 20ਮੈਂ ਜਾਣਦਾ ਹਾਂ ਕਿ ਤੁਸੀਂ ਤਹਮਾਲ ਤੋਂ ਕੰਮ ਲਵੋਂਗੇ ਕਿਉਂਕਿ ਤੁਸੀਂ ਉਸ ਵਿਅਕਤੀ ਨਾਲ ਵੀ ਨਿਮ੍ਰ ਹੋ ਜਿਹੜਾ ਤੁਹਾਥੋਂ ਗਲਤ ਗੱਲਾਂ ਕਰਾਉਂਦਾ ਹੈ ਅਤੇ ਤੁਹਾਨੂੰ ਵਰਤਦਾ ਹੈ। ਤੁਸੀਂ ਉਨ੍ਹਾਂ ਲੋਕਾਂ ਨਾਲ ਤਹਮਾਲ ਤੋਂ ਕੰਮ ਲੈਂਦੇ ਹੋ ਜਿਹੜੇ ਤੁਹਾਡੇ ਨਾਲ ਛਲ ਕਰਦੇ ਹਨ, ਜਾਂ ਜਿਹੜੇ ਸੋਚਦੇ ਹਨ ਕਿ ਉਹ ਤੁਹਾਡੇ ਨਾਲੋਂ ਬੇਹਤਰ ਹਨ, ਜਾਂ ਤੁਹਾਨੂੰ ਥੱਪੜ ਮਾਰਦੇ ਹਨ। 21ਮੇਰੇ ਲਈ ਇਹ ਆਖਣਾ ਸ਼ਰਮਨਾਕ ਹੈ, ਪਰ ਅਸੀਂ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨ ਲਈ ਬਹੁਤ “ਕਮਜ਼ੋਰ” ਸਾਂ। ਪਰ ਜੇ ਕੋਈ ਸ਼ੇਖੀ ਮਾਰਨ ਦੀ ਦਲੇਰੀ ਕਰਦਾ ਹੈ, ਤਾਂ ਮੈਂ ਵੀ ਦਲੇਰ ਬਣਾਂਗਾ ਅਤੇ ਸ਼ੇਖੀ ਮਾਰਾਂਗਾ। ਮੈਂ ਇੱਕ ਮੂਰਖ ਵਾਂਗ ਗੱਲ ਕਰ ਰਿਹਾ ਹਾਂ। 22ਕੀ ਉਹ ਲੋਕੀ ਇਬਰਾਨੀ ਹਨ? ਕੀ ਉਹ ਇਸਰਾਏਲੀ ਹਨ? ਮੈਂ ਵੀ ਇਸਰਾਏਲੀ ਹਾਂ, ਕੀ ਉਹ ਅਬਰਾਹਾਮ ਦੇ ਪਰਿਵਾਰ ਵਿੱਚੋਂ ਹਨ? ਮੈਂ ਵੀ ਹਾਂ। 23ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵੱਧਕੇ ਉਸਦੀ ਸੇਵਾ ਕਰ ਰਿਹਾ ਹਾਂ। (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ।) ਮੈਂ ਉਨ੍ਹਾਂ ਲੋਕਾਂ ਨਾਲੋਂ ਵੱਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵੱਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇੜੇ ਸਾਂ। 24ਯਹੂਦੀਆਂ ਨੇ ਮੈਨੂੰ ਪੰਜ ਵਾਰੀ 39 ਕੋੜਿਆਂ ਦੀ ਸਜ਼ਾ ਦਿੱਤੀ ਸੀ। 25ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁੱਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪੱਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹੜੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ। 26ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ। 27ਮੈਂ ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁੱਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪੜਿਆਂ ਤੋਂ ਬਿਨਾ ਸਰਦੀ ਸਹਾਰੀ ਹੈ। 28ਅਤੇ ਬਹੁਤ ਸਾਰੀਆਂ ਹੋਰ ਸਮੱਸਿਆਵਾਂ ਵੀ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੇਰੀ ਸਮੂਹ ਕਲੀਸਿਯਾਵਾਂ ਦੀ ਦੇਖ ਭਾਲ। ਇਨ੍ਹਾਂ ਬਾਰੇ ਮੈਂ ਹਰ ਰੋਜ਼ ਫ਼ਿਕਰਮੰਦ ਰਹਿੰਦਾ ਹਾਂ। 29ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਾਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ। 30ਜੇ ਮੈਂ ਸ਼ੇਖੀ ਮਾਰਨਾ ਹੀ ਚਾਹੁੰਦਾ ਹਾਂ, ਤਾਂ ਮੈਂ ਉਨ੍ਹਾਂ ਗੱਲਾਂ ਵਿੱਚ ਸ਼ੇਖੀ ਮਾਰਾਂਗਾ ਜਿਹੜੀਆਂ ਮੇਰੀ ਕਮਜ਼ੋਰੀ ਨੂੰ ਦਰਸ਼ਾਉਂਦੀਆਂ ਹਨ। 31ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ। 32ਜਦੋਂ ਮੈਂ ਦੰਮਿਸਕ ਵਿੱਚ ਸਾਂ ਤਾਂ ਰਾਜਾ ਅਰਿਤਾਸ ਦੇ ਗਵਰਨਰ ਨੇ ਮੈਨੂੰ ਗਿਰਫ਼ਤਾਰ ਕਰਨਾ ਚਾਹਿਆ। ਇਸ ਲਈ ਉਸ ਨੇ ਸਾਰੇ ਸ਼ਹਿਰ ਵਿੱਚ ਗਾਰਦ ਬਿਠਾ ਦਿੱਤੀ। 33ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿੱਚਾਲੇ ਖਿੜਕੀ ਰਾਹੀਂ ਲੰਘਾ ਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ।


Copyrighted Material
Learn More

will be added

X\