2 ਥੱਸਲੁਨੀਕੀਆਂ ਨੂੰ 3

1ਅੰਤਕਾਰ, ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਪ੍ਰਭੂ ਦੇ ਉਪਦੇਸ਼ ਛੇਤੀ ਫ਼ੈਲਣੇ ਜਾਰੀ ਰਹਿਣ। ਪ੍ਰਾਰਥਨਾ ਕਰੋ ਕਿ ਲੋਕ ਉਨ੍ਹਾਂ ਉਪਦੇਸ਼ਾਂ ਨੂੰ ਉਸੇ ਤਰ੍ਹਾਂ ਮਾਣ ਦੇਣ ਜਿਵੇਂ ਕਿ ਇਹ ਤੁਹਾਡੇ ਨਾਲ ਵਾਪਰਿਆ। 2ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦ ਵਾਲੇ ਲੋਕਾਂ ਤੋਂ ਸੁਰੱਖਿਅਤ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ। 3ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ। 4ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਕਹੀਆਂ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਂਗੇ। 5ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ। 6ਭਰਾਵੋ ਅਤੇ ਭੈਣੋ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਅਧਿਕਾਰ ਰਾਹੀਂ ਤੁਹਾਨੂੰ ਇਹ ਆਦੇਸ਼ ਦਿੰਦੇ ਹਾਂ ਕਿ ਉਸ ਸ਼ਰਧਾਲੂ ਤੋਂ ਦੂਰ ਰਹੋ ਜਿਹੜਾ ਕੰਮ ਕਰਨ ਤੋਂ ਇਨਕਾਰ ਕਰਦਾ ਹੈ, ਉਹ ਲੋਕ ਜਿਹੜੇ ਕੰਮ ਕਰਨ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਉਪਦੇਸ਼ਾਂ ਤੇ ਅਮਲ ਨਹੀਂ ਕਰ ਰਹੇ, ਜਿਹੜੇ ਅਸੀਂ ਉਨ੍ਹਾਂ ਨੂੰ ਦਿੱਤੇ ਸਨ। 7ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ। 8ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾ ਉਸਦੀ ਕੀਮਤ ਦਿੱਤੀ, ਅਸੀਂ ਸਖਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਣ ਨਾ ਬਣੀਏ। ਅਸੀਂ ਲਗਭਗ ਦਿਨ ਰਾਤ ਕੰਮ ਕਰਦੇ ਰਹੇ। 9ਸਾਡੇ ਕੋਲ ਤੁਹਾਨੂੰ ਸਾਡੀ ਸਹਾਇਤਾ ਕਰਨ ਲਈ ਆਖਣ ਦਾ ਅਧਿਕਾਰ ਸੀ। ਪਰ ਅਸੀਂ ਆਪਣਾ ਧਿਆਨ ਰੱਖਣ ਲਈ ਕੰਮ ਕੀਤਾ ਤਾਂ ਕਿ ਅਸੀਂ ਤੁਹਾਡੇ ਲਈ ਅਨੁਸਰਣ ਕਰਨ ਦਾ ਇੱਕ ਉਦਾਹਰਣ ਬਣ ਸੱਕੀਏ। 10ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।” 11ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ। 12ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ। 13ਭਰਾਵੋ ਅਤੇ ਭੈਣੋ, ਚੰਗਿਆਈ ਕਰਦਿਆਂ ਨਾ ਥੱਕੋ। 14ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ। 15ਪਰ ਉਸ ਨੂੰ ਇੰਝ ਕਰਾਰ ਨਾ ਦਿਉ ਜਿਵੇਂ ਕਿ ਉਹ ਤੁਹਾਡਾ ਦੁਸ਼ਮਣ ਹੋਵੇ। ਸਗੋਂ ਉਸ ਨੂੰ ਇੱਕ ਭਰਾ ਵਾਂਗ ਚਿਤਾਵਨੀ ਦਿਉ। 16ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ। 17ਮੈਂ ਪੌਲੁਸ ਹਾਂ, ਅਤੇ ਮੈਂ ਇਹ ਸ਼ੁਭਕਾਮਨਾਵਾਂ ਆਪਣੇ ਖੁਦ ਦੇ ਹੱਥੀ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖਾਸ ਨਿਸ਼ਾਨ ਹੈ ਅਤੇ ਇਹ ਦਰਸ਼ਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਵੇਂ ਹੀ ਲਿਖਦਾ ਹਾਂ। 18ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।


Copyrighted Material
Learn More

will be added

X\