ਗਲਾਤੀਆਂ ਨੂੰ 6

1ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ। 2ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁੱਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ। 3ਜਦੋਂ ਇੱਕ ਵਿਅਕਤੀ, ਇਹ ਸੋਚਦਾ ਹੈ ਕਿ ਉਹ ਬਹੁਤ ਖਾਸ ਹੈ, ਹਾਲਾਂ ਕਿ ਉਹ ਕੁਝ ਵੀ ਨਹੀਂ, ਤਾਂ ਉਹ ਆਪਣੇ ਆਪ ਨੂੰ ਗੁਮਰਾਹ ਕਰ ਰਿਹਾ ਹੈ। 4ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸੱਕਦਾ ਹੈ। 5ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਜ਼ਰੂਰ ਸਵੀਕਾਰ ਕਰਨੀ ਚਾਹੀਦੀ ਹੈ। 6ਜਿਹੜਾ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸਿੱਖ ਰਿਹਾ ਹੈ ਉਸ ਨੂੰ ਆਪਣੀਆਂ ਸਮੂਹ ਚੰਗੀਆਂ ਚੀਜ਼ਾਂ ਉਸ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਹੜਾ ਉਸ ਨੂੰ ਸਿੱਖਿਆ ਦੇ ਰਿਹਾ ਹੈ। 7ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ। 8ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੀ ਆਤਮਾ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੀ ਆਤਮਾ ਪਾਸੋਂ ਸਦੀਪਕ ਜੀਵਨ ਪ੍ਰਾਪਤ ਕਰੇਗਾ। 9ਸਾਨੂੰ ਚੰਗਿਆਈ ਕਰਦਿਆਂ ਥੱਕਣਾ ਨਹੀਂ ਚਾਹੀਦਾ। ਅਸੀਂ ਠੀਕ ਸਮੇਂ ਤੇ ਆਪਣੀ ਸਦੀਪਕ ਜੀਵਨ ਦੀ ਫ਼ਸਲ ਪ੍ਰਾਪਤ ਕਰਾਂਗੇ। ਸਾਨੂੰ ਆਸ ਨਹੀਂ ਛੱਡਣੀ ਚਾਹੀਦੀ। 10ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ। 11ਇਹ ਪੱਤਰ ਮੈਂ ਆਪਣੇ ਹੱਥੀ ਲਿਖ ਰਿਹਾ ਹਾਂ। ਦੇਖੋ ਮੈਂ ਕਿੰਨੇ ਵੱਡੇ ਅੱਖ਼ਰ ਵਰਤ ਰਿਹਾ ਹਾਂ। 12ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੋ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ। 13ਜਿਹੜੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸੱਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ। 14ਮੈਨੂੰ ਉਮੀਦ ਹੈ ਕਿ ਮੈਂ ਕਦੇ ਵੀ ਇਹੋ ਜਿਹੀਆਂ ਗੱਲਾਂ ਉੱਤੇ ਘਮੰਡ ਨਹੀਂ ਕਰਾਂਗਾ। ਸਿਰਫ਼ ਸਾਡੇ ਪ੍ਰਭੂ ਮਸੀਹ ਯਿਸੂ ਦੀ ਸਲੀਬ ਹੀ ਉਹ ਕਾਰਣ ਹੈ ਜਿਸਤੇ ਮੈਨੂੰ ਮਾਣ ਹੈ। ਯਿਸੂ ਦੀ ਸਲੀਬ ਉੱਤੇ ਹੋਈ ਮੌਤ ਰਾਹੀਂ ਦੁਨੀਆਂ ਮੇਰੇ ਲਈ ਮਰ ਚੁੱਕੀ ਹੈ ਅਤੇ ਮੈਂ ਦੁਨੀਆਂ ਲਈ ਮਰ ਚੁੱਕਿਆ ਹਾਂ। 15ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ। 16ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ। 17ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ। 18ਮੇਰੇ ਭਰਾਵੋ ਅਤੇ ਭੈਣੋ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਆਤਮਿਆਂ ਨਾਲ ਸਾਡੇ ਪ੍ਰਭੂ ਮਸੀਹ ਯਿਸੂ ਦੀ ਕਿਰਪਾ ਹੋਵੇ। ਆਮੀਨ!


Copyrighted Material
Learn More

will be added

X\