ਇਬਰਾਨੀਆਂ ਨੂੰ 3

1ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ। 2ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ। 3ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵੱਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵੱਧੇਰੇ ਹੋਣੀ ਚਾਹੀਦੀ ਹੈ। 4ਹਰ ਘਰ ਕਿਸੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ। 5ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸ ਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸੱਕਦਾ ਸੀ। 6ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿੜ ਹਾਂ ਅਤੇ ਆਪਣੀ ਆਸ ਵਿੱਚ ਬਣੇ ਰਹੀਏ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ। 7ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, 8ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰੱਖਿਆ। 9ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ। 10ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ। ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’ 11ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ: ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।’” 12ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ। 13ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸ ਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ। 14ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹੜੀ ਸ਼ੁਰੂ ਤੋਂ ਸਾਡੇ ਕੋਲ ਹੈ। 15ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।” 16ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸ ਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹੜੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ। 17ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ। 18ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ। 19ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।


Copyrighted Material
Learn More

will be added

X\