ਪਰਕਾਸ਼ ਦੀ ਪੋਥੀ 10

1ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸ ਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ। 2ਦੂਤ ਨੇ ਇੱਕ ਛੋਟੀ ਸੂਚੀ ਫ਼ੜੀ ਹੋਈ ਸੀ। ਸੂਚੀ ਉਸ ਦੇ ਹੱਥਾਂ ਵਿੱਚ ਖੁੱਲ੍ਹੀ ਹੋਈ ਸੀ। ਦੂਤ ਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖੱਬਾ ਪੈਰ ਧਰਤੀ ਉੱਤੇ। 3ਦੂਤ ਨੇ ਗੱਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸ ਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ। 4ਸੱਤ ਗਰਜਾਂ ਬੋਲੀਆਂ, ਅਤੇ ਮੈ ਲਿਖਣ ਲਈ ਤਿਆਰ ਹੋਇਆ। ਫ਼ੇਰ ਮੈਂ ਸਵਰਗ ਤੋਂ ਇੱਕ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਹ ਗੱਲਾਂ ਨਾ ਲਿਖ ਜੋ ਸੱਤ ਗਰਜਾਂ ਬੋਲੀਆਂ, ਇਸ ਨੂੰ ਗੁਪਤ ਰੱਖ।” 5ਫ਼ੇਰ ਉਸ ਦੂਤ ਨੇ, ਜਿਸ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਦੇਖਿਆ ਸੀ, ਆਪਣਾ ਸੱਜਾ ਹੱਥ ਸਵਰਗ ਵੱਲ ਚੁੱਕਿਆ। 6ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹੜਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿੱਚਲਾ ਸਭ ਕੁਝ, ਧਰਤੀ ਅਤੇ ਇਸ ਵਿੱਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿੱਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, “ਹੁਣ ਇੱਥੇ ਹੋਰ ਢਿੱਲ ਨਹੀਂ ਹੋਵੇਗੀ। 7ਪਰ ਉਨ੍ਹਾਂ ਦਿਨਾਂ ਵਿੱਚ, ਜਦੋਂ ਸੱਤਵਾਂ ਦੂਤ ਆਪਣੀ ਤੁਰ੍ਹੀ ਵਜਾਵੇਗਾ, ਪਰਮੇਸ਼ੁਰ ਦੀ ਗੁਪਤ ਯੋਜਨਾ ਪੂਰੀ ਹੋ ਜਾਵੇਗੀ। ਇਹ ਯੋਜਨਾ ਉਹ ਖੁਸ਼ਖਬਰੀ ਹੈ ਜੋ ਪਰਮੇਸ਼ੁਰ ਨੇ ਆਪਣੇ ਸੇਵਕਾਂ, ਨਬੀਆਂ ਨੂੰ ਆਖੀ ਸੀ।” 8ਫ਼ੇਰ ਮੈਂ ਸਵਰਗ ਵਿੱਚੋਂ ਫ਼ਿਰ ਤੋਂ ਮੇਰੇ ਨਾਲ ਗੱਲ ਕਰਦੀ ਉਹੀ ਅਵਾਜ਼ ਸੁਣੀ। ਅਵਾਜ਼ ਨੇ ਮੈਨੂੰ ਆਖਿਆ, “ਜਾ ਅਤੇ ਦੂਤ ਦੇ ਹੱਥਾਂ ਵਿੱਚਲੀ ਖੁਲ੍ਹੀ ਸੂਚੀ ਨੂੰ ਲੈ। ਇਹ ਦੂਤ ਉਹੀ ਹੈ ਜਿਹੜਾ ਸਮੁੰਦਰ ਅਤੇ ਧਰਤੀ ਵਿੱਚ ਖਲੋਤਾ ਸੀ।” 9ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸ ਨੂੰ ਆਖਿਆ ਕਿ ਛੋਟੀ ਸੂਚੀ ਮੈਨੂੰ ਦੇ ਦੇਵੋ। ਦੂਤ ਨੇ ਮੈਨੂੰ ਆਖਿਆ, “ਸੂਚੀ ਨੂੰ ਲੈ ਅਤੇ ਇਸ ਨੂੰ ਖਾ ਜਾ। ਇਹ ਤੇਰੇ ਢਿੱਡ ਨੂੰ ਖੱਟਾ ਕਰ ਦੇਵੇਗੀ, ਪਰ ਇਹ ਤੇਰੇ ਮੂੰਹ ਵਿੱਚ ਸ਼ਹਿਤ ਜਿੰਨੀ ਮਿੱਠੀ ਹੋਵੇਗੀ।” 10ਇਸ ਲਈ ਮੈਂ ਦੂਤ ਦੇ ਹੱਥੋਂ ਛੋਟੀ ਸੂਚੀ ਲੈ ਲਈ। ਅਸਲ ਵਿੱਚ, ਇਸਦਾ ਮੇਰੇ ਮੂੰਹ ਵਿੱਚ ਸ਼ਹਿਤ ਜਿਹਾ ਮਿੱਠਾ ਸੁਆਦ ਆਇਆ, ਪਰ ਇਸ ਨੂੰ ਖਾਣ ਤੋਂ ਬਾਅਦ, ਇਸਨੇ ਮੇਰੇ ਢਿੱਡ ਨੂੰ ਖੱਟਿਆਂ ਕਰ ਦਿੱਤਾ। 11ਫ਼ੇਰ ਮੈਨੂੰ ਕਿਹਾ ਗਿਆ, “ਤੈਨੂੰ ਫ਼ੇਰ ਤੋਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਅਗੰਮ ਵਾਕ ਕਰਨੇ ਪੈਣਗੇ।”


Copyrighted Material
Learn More

will be added

X\