ਪਰਕਾਸ਼ ਦੀ ਪੋਥੀ 12

1ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉੱਥੇ ਇੱਕ ਔਰਤ ਸੀ ਜੋ, ਕਿ ਸੂਰਜ ਪਹਿਨੇ ਹੋਈ ਸੀ। ਚੰਦਰਮਾਂ ਉਸ ਦੇ ਪੈਰਾਂ ਹੇਠਾਂ ਸੀ। ਉਸ ਦੇ ਸਿਰ ਤੇ ਬਾਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ। 2ਔਰਤ ਗਰਭਵਤੀ ਸੀ। ਉਹ ਜਣਨ ਦੀਆਂ ਪੀੜਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ। 3ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉੱਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ। 4ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕੱਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਬੱਚਾ ਪੈਦਾ ਹੋਵੇ ਅਜਗਰ ਉਸ ਔਰਤ ਦੇ ਬੱਚੇ ਨੂੰ ਨਿਗਲ ਜਾਣਾ ਚਾਹੁੰਦਾ ਸੀ। 5ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੇ ਡੰਡੇ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰੇਗਾ। ਅਤੇ ਉਸ ਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸ ਦੇ ਤਖਤ ਕੋਲ ਲਿਜਾਇਆ ਗਿਆ। 6ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸ ਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ। 7ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ। 8ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸ ਦੇ ਦੂਤਾਂ ਨੇ ਸਵਰਗ ਵਿੱਚਲੀ ਆਪਣੀ ਥਾਂ ਗਵਾ ਲਈ। 9ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ। 10ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ। 11ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ। 12ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਆ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸ ਦੇ ਪਾਸ ਬਹੁਤਾ ਸਮਾਂ ਨਹੀਂ ਹੈ।” 13ਜਦੋਂ ਅਜਗਰ ਨੇ ਦੇਖਿਆ ਕਿ ਉਸ ਨੂੰ ਹੇਠਾਂ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸ ਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ। 14ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸੱਕੇ ਅਤੇ ਉਜਾੜ ਵਿੱਚ ਜਗ਼੍ਹਾ ਤੇ ਜਾ ਸੱਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉੱਥੇ ਉਹ ਅਜਗਰ ਤੋਂ ਦੂਰ ਹੋਵੇਗੀ। 15ਫ਼ੇਰ ਉਸ ਸੱਪ ਨੇ ਉਸ ਔਰਤ ਵੱਲ ਆਪਣੇ ਮੂੰਹ ਵਿੱਚੋਂ ਦਰਿਆ ਵਾਂਗ ਪਾਣੀ ਵਹਾਇਆ ਤਾਂ ਜੋ ਉਹ ਹੜ੍ਹ ਨਾਲ ਹੜ੍ਹ ਜਾਵੇ। 16ਧਰਤੀ ਨੇ ਔਰਤ ਦੀ ਸਹਾਇਤਾ ਕੀਤੀ। ਧਰਤੀ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਦਰਿਆ ਨੂੰ ਨਿਗਲ ਗਈ ਜਿਹੜਾ ਉਸ ਅਜਗਰ ਦੇ ਮੂੰਹ ਵਿੱਚੋਂ ਨਿਕਲਿਆ ਸੀ। 17ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬੱਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚੱਲਿਆ ਗਿਆ। ਉਸ ਦੇ ਬੱਚੇ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿੱਖਾਇਆ। 18ਫ਼ੇਰ ਅਜਗਰ ਸਮੁੰਦਰ ਦੇ ਕੰਢੇ ਖਲੋ ਗਿਆ।


Copyrighted Material
Learn More

will be added

X\