ਪਰਕਾਸ਼ ਦੀ ਪੋਥੀ 8

1ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ। ਫ਼ਿਰ ਉੱਥੇ ਸਵਰਗ ਵਿੱਚ ਲਗਭਗ ਅੱਧੇ ਘੰਟੇ ਤੱਕ ਚੁੱਪੀ ਛਾਈ ਰਹੀ। 2ਅਤੇ ਮੈਂ ਉਨ੍ਹਾਂ ਸੱਤਾਂ ਦੂਤਾਂ ਨੂੰ ਦੇਖਿਆ ਜਿਹੜੇ ਪਰਮੇਸ਼ੁਰ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਨੂੰ ਸੱਤ ਬਿਗੁਲ ਦਿੱਤੇ ਗਏ। 3ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਹਮਣੇ ਖੜ੍ਹਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮੱਗਰੀ ਰੱਖ ਦਿੱਤੀ। 4ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿੱਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਪ੍ਰਾਰਥਨਾ ਨਾਲ ਉੱਪਰ ਉੱਠਿਆ। 5ਫ਼ਿਰ ਦੂਤ ਨੇ ਧੂਪਦਾਨ ਨੂੰ ਜੱਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉੱਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ। 6ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੀਆਂ ਤੁਰ੍ਹੀਆਂ ਵਜਾਉਣ ਲਈ ਤਿਆਰ ਹੋਏ। 7ਜਦੋਂ ਪਹਿਲੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਤੁਰੰਤ ਹੀ, ਲਹੂ ਨਾਲ ਮਿਸ਼੍ਰਿਤ ਗੜ੍ਹੇ ਅਤੇ ਅੱਗ ਧਰਤੀ ਤੇ ਡਿੱਗਣੇ ਸ਼ੁਰੂ ਹੋ ਗਏ। ਅਤੇ ਧਰਤੀ ਦਾ ਤੀਜਾ ਹਿੱਸਾ, ਰੁੱਖਾਂ ਦਾ ਤੀਜਾ ਹਿੱਸਾ ਅਤੇ ਹਰਾ ਘਾਹ ਇਸਦੇ ਨਾਲ ਸੜ ਗਿਆ। 8ਦੂਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਕੁਝ ਅੱਗ ਨਾਲ ਮੱਚਦਾ ਹੋਇਆ ਇੱਕ ਵੱਡਾ ਪਹਾੜ ਸਮੁੰਦਰ ਵਿੱਚ ਸੁੱਟਿਆ ਗਿਆ ਸੀ। ਨਤੀਜੇ ਦੇ ਤੌਰ ਤੇ, ਸਮੁੰਦਰ ਦਾ ਤੀਜਾ ਹਿੱਸਾ ਲਹੂ ਬਣ ਗਿਆ। 9ਅਤੇ ਸਮੁੰਦਰੀ ਜੀਵਾਂ ਦਾ ਤੀਸਰਾ ਹਿੱਸਾ ਮਰ ਗਿਆ ਅਤੇ ਜਹਾਜ਼ਾਂ ਦਾ ਤੀਸਰਾ ਹਿੱਸਾ ਤਬਾਹ ਹੋ ਗਿਆ। 10ਫ਼ਿਰ ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿੱਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿੱਗਿਆ। 11ਸਿੱਤਾਰੇ ਦਾ ਨਾਂ ਹੈ ਵਰਮ ਵੁੱਡ ਅਤੇ ਸਾਰੇ ਪਾਣੀ ਦਾ ਤੀਜਾ ਹਿੱਸਾ ਕੌੜਾ ਹੋ ਗਿਆ। ਬਹੁਤ ਸਾਰੇ ਲੋਕ ਉਹ ਕੌੜਾ ਪਾਣੀ ਪੀਕੇ ਮਰ ਗਏ। 12ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁੱਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ। 13ਜਦੋਂ ਮੈਂ ਤੱਕਿਆ, ਮੈਂ ਅਕਾਸ਼ ਵਿੱਚ ਬਹੁਤ ਉੱਚੇ ਉੱਡਦੇ ਬਾਜ਼ ਨੂੰ ਵੇਖਿਆ ਅਤੇ ਉਸ ਨੇ ਆਖਿਆ, “ਤਕਲੀਫ਼। ਤਕਲੀਫ਼। ਉਨ੍ਹਾਂ ਲੋਕਾਂ ਲਈ ਤਕਲੀਫ਼ ਜੋ ਧਰਤੀ ਤੇ ਰਹਿੰਦੇ ਹਨ। ਇਹ ਉਦੋਂ ਸ਼ੁਰੂ ਹੋਵੇਗੀ ਜਦੋਂ ਦੂਸਰੇ ਤਿੰਨ ਦੂਤ ਆਪਣੀਆਂ ਤੁਰ੍ਹੀਆਂ ਵਜਾਉਣਗੇ।”


Copyrighted Material
Learn More

will be added

X\